Vakh Vakh Gurduwareyan Te Hoye Fauji Hamleyan Di Vithia |ਵੱਖ-ਵੱਖ ਗੁਰਦੁਆਰਿਆਂ ‘ਤੇ ਹੋਏ ਫੌਜੀ ਹਮਲਿਆਂ ਦੀ ਵਿਥਿਆ

ਜੂਨ 1984 ਦੇ ਹਮਲੇ ਬਾਰੇ ਇਹ ਗੱਲ ਆਮ ਕਰਕੇ ਸੁਣਨ ਪੜ੍ਹਨ ਨੂੰ ਮਿਲਦੀ ਹੈ ਕਿ ਫੌਜ ਨੇ ਦਰਬਾਰ ਸਾਹਿਬ ਦੇ ਨਾਲ ਤਿੰਨ ਦਰਜਨ ਤੋਂ ਵੱਧ ਹੋਰ ਗੁਰਦੁਆਰਾ ਸਾਹਿਬਾਨ ਉੱਤੇ ਹਮਲਾ ਕੀਤਾ ਸੀ ਪਰ ਉਨ੍ਹਾਂ ਵਿਚੋਂ ਕੁਝ ਕੁ ਥਾਵਾਂ ਬਾਰੇ ਹੀ ਵਧੇਰੇ ਵੇਰਵੇ ਮਿਲਦੇ ਹਨ ਬਾਕੀਆਂ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਸੀ ਮਿਲ ਰਹੀ। ਇਸ ਕਿਤਾਬ ਵਿਚ ਉਨ੍ਹਾਂ ਬਾਕੀ ਦੇ ਗੁਰਦੁਆਰਾ ਸਾਹਿਬਾਨ ਬਾਰੇ ਸ. ਮਲਕੀਤ ਸਿੰਘ ਭਵਾਨੀਗੜ੍ਹ ਨੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ‘ਤੇ ਅਧਾਰਤ ਜਾਣਕਾਰੀ ਇਕੱਤਰ ਕਰ ਕ ਸ਼ਾਮਿਲ ਕੀਤੀ ਹੈ ਜਿਨ੍ਹਾਂ ਉੱਤੇ ਇੰਡੀਆ ਦੀ ਫੌਜ ਵਲੋਂ ਹਮਲਾ ਕੀਤਾ ਗਿਆ ਸੀ।